ਪੰਜਾਬ ਗ੍ਰਾਮੀਣ ਬੈਂਕ ਖੇਤਰੀ ਦਫ਼ਤਰ ਜਲੰਧਰ ਵਿਖੇ 15 ਅਗਸਤ ਦਾ ਸਮਾਗਮ

ਜਲੰਧਰ (ਰਾਜਿੰਦਰ ਬੈਂਸ) : ਦੇਸ਼ ਦੇ 80ਵੇਂ ਆਜ਼ਾਦੀ ਦਿਵਸ ਮੌਕੇ ਪੰਜਾਬ ਗ੍ਰਾਮੀਣ ਬੈਂਕ ਦੇ ਖੇਤਰੀ ਦਫ਼ਤਰ ਜਲੰਧਰ ਵਿਖੇ ਆਜ਼ਾਦੀ ਦਿਵਸ ਬੜੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸੀਨੀਅਰ ਰੀਜਨਲ ਮੈਨੇਜਰ ਸ੍ਰੀ ਰੁਪਿੰਦਰ ਪਾਲ ਵੱਲੋਂ ਕੌਮੀ ਝੰਡਾ ਲਹਿਰਾਇਆ ਗਿਆ।

ਸਮਾਗਮ ਦੌਰਾਨ ਰਾਸ਼ਟਰੀ ਗੀਤ ਪੇਸ਼ ਕੀਤਾ ਗਿਆ ਅਤੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

ਇਸ ਮੌਕੇ ਚੀਫ਼ ਮੈਨੇਜਰ ਸ੍ਰੀ ਪੁਨੀਤ ਸ਼ਿਆਮਸੁਖਾ, ਚੀਫ਼ ਮੈਨੇਜਰ ਸ੍ਰੀ ਵਿਜੇ ਕੁਮਾਰ, ਸ੍ਰੀ ਦੁਪਿੰਦਰ ਮਾਨ, ਸ੍ਰੀ ਵਰਿੰਦਰ ਵਰਮਾ, ਸ੍ਰੀ ਗੁਰਿੰਦਰਜੀਤ ਸਿੰਘ, ਸ੍ਰੀ ਗਗਨ ਬਜਾਜ, ਸ੍ਰੀ ਰਾਜਿੰਦਰ ਸਿੰਘ ਸਮੇਤ ਖੇਤਰੀ ਦਫ਼ਤਰ ਦਾ ਸਮੂਹ ਸਟਾਫ਼ ਹਾਜ਼ਰ ਰਿਹਾ।

ਇਸ ਮੌਕੇ ਸੀਨੀਅਰ ਰੀਜਨਲ ਮੈਨੇਜਰ ਸ੍ਰੀ ਰੁਪਿੰਦਰ ਪਾਲ ਨੇ ਸਮੂਹ ਸਟਾਫ਼ ਨੂੰ ਆਜ਼ਾਦੀ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਆਜ਼ਾਦੀ ਦਿਵਸ ਸਾਨੂੰ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਪ੍ਰੇਰਣਾ ਦਿੰਦਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਗ੍ਰਾਮੀਣ ਬੈਂਕ ਵੱਲੋਂ ਲੋਕਾਂ ਨੂੰ ਬਿਹਤਰ ਬੈਂਕਿੰਗ ਸੇਵਾਵਾਂ ਪ੍ਰਦਾਨ ਕਰਦੇ ਹੋਏ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣਾ ਜਾਰੀ ਰੱਖਿਆ ਜਾਵੇਗਾ।

ਸਮਾਗਮ ਦੌਰਾਨ ਸਮੂਹ ਸਟਾਫ਼ ਵੱਲੋਂ ਦੇਸ਼ ਦੀ ਖੁਸ਼ਹਾਲੀ, ਤਰੱਕੀ ਅਤੇ ਏਕਤਾ ਲਈ ਆਪਣੀਆਂ ਸੇਵਾਵਾਂ ਹੋਰ ਵੀ ਸਮਰਪਿਤ ਭਾਵਨਾ ਨਾਲ ਨਿਭਾਉਣ ਦਾ ਸੰਕਲਪ ਲਿਆ ਗਿਆ।