

ਜਲੰਧਰ (ਦੀਪਕ ਸੈਣੀ), 24 ਅਗਸਤ: ਜਲੰਧਰ ਦੇ ਪਿੰਡ ਜੰਡੂ ਸਿੰਘਾ ਵਿੱਚ ਸੋਮਵਾਰ ਸਵੇਰੇ ਇੱਕ ਨੌਜਵਾਨ ਦੀ ਮੌਤ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ। ਮ੍ਰਿਤਕ ਦੀ ਪਛਾਣ ਤਰਸੇਮ ਸਿੰਘ ਦੇ ਪੁੱਤਰ ਦਵਿੰਦਰ ਸਿੰਘ ਵਜੋਂ ਹੋਈ ਹੈ।

ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ 18 ਅਗਸਤ ਨੂੰ CIA ਸਟਾਫ ਵਿੱਚ ਤਾਇਨਾਤ SI ਨਵਜੋਤ ਸਿੰਘ ਉਨ੍ਹਾਂ ਦੇ ਘਰ ਆਇਆ ਸੀ ਅਤੇ ਦਵਿੰਦਰ ਨਾਲ ਕਥਿਤ ਤੌਰ ’ਤੇ ਕੁੱਟਮਾਰ ਕਰਨ ਤੋਂ ਬਾਅਦ ਉਸ ਨੂੰ ਪੁਲਿਸ ਵੱਲੋਂ ਚੁੱਕ ਕੇ ਲੈ ਜਾਣ ਦੀ ਧਮਕੀ ਦਿੱਤੀ ਗਈ ਸੀ।

ਪਰਿਵਾਰਕ ਮੈਂਬਰਾਂ ਮੁਤਾਬਕ ਇਸ ਘਟਨਾ ਤੋਂ ਬਾਅਦ ਦਵਿੰਦਰ ਮਾਨਸਿਕ ਤੌਰ ’ਤੇ ਕਾਫ਼ੀ ਪਰੇਸ਼ਾਨ ਰਹਿਣ ਲੱਗ ਪਿਆ ਸੀ। ਪਰਿਵਾਰ ਦਾ ਦਾਅਵਾ ਹੈ ਕਿ ਦੋ ਦਿਨ ਪਹਿਲਾਂ ਵੀ ਉਸ ਨੇ ਆਪਣੀ ਜਾਨ ਦੇਣ ਦੀ ਕੋਸ਼ਿਸ਼ ਕੀਤੀ ਸੀ, ਪਰ ਪਰਿਵਾਰ ਨੇ ਉਸ ਨੂੰ ਸਮਝਾ ਕੇ ਰੋਕ ਲਿਆ ਸੀ।
ਪਰਿਵਾਰ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਮੌਕੇ ਤੋਂ ਇੱਕ ਕਥਿਤ ਲਿਖਤੀ ਨੋਟ ਮਿਲਿਆ ਹੈ, ਜਿਸ ਵਿੱਚ ਦਵਿੰਦਰ ਨੇ ਆਪਣੀ ਮੌਤ ਲਈ SI ਨਵਜੋਤ ਸਿੰਘ ਸਮੇਤ ਜਸਕਰਨ ਸਿੰਘ ਅਤੇ ਤਨਵੀਰ ਕੌਰ ਨੂੰ ਜ਼ਿੰਮੇਵਾਰ ਦੱਸਿਆ ਹੈ।
ਲਿਖਤੀ ਨੋਟ:



ਪਰਿਵਾਰ ਨੇ ਪ੍ਰਸ਼ਾਸਨ ਤੋਂ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਦੋਸ਼ ਸਾਬਤ ਹੋਣ ਦੀ ਸੂਰਤ ਵਿੱਚ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮੌਕੇ ਤੋਂ ਮਿਲੇ ਸਬੂਤਾਂ ਅਤੇ ਪਰਿਵਾਰ ਵੱਲੋਂ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਮਾਮਲੇ ਦੀ ਅਸਲ ਸੱਚਾਈ ਪੁਲਿਸ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗੀ।
ਰਿਪੋਰਟਰ: ਦੀਪਕ ਸੈਣੀ




