ਜਲੰਧਰ-ਪਠਾਨਕੋਟ ਰਾਸ਼ਟਰੀ ਰਾਜਮਾਰਗ ‘ਤੇ ਅਸਥਾਈ ਪਟਾਕਾ ਮਾਰਕੀਟ ਖਿਲਾਫ਼ ਪਿੰਡ ਰਾਓਵਾਲੀ ਅਤੇ ਇਲਾਕਾ ਨਿਵਾਸੀਆਂ ਵੱਲੋਂ ਜ਼ੋਰਦਾਰ ਰੋਸ਼ ਪ੍ਰਦਰਸ਼ਨ

ਜਲੰਧਰ, 13 ਅਕਤੂਬਰ (DEEPAK SAINI): ਦਿਹਾਤ ਦੇ ਥਾਣਾ ਮਕਸੂਦਾਂ ਦੇ ਅਧੀਨ ਆਉਂਦੇ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜਮਾਰਗ ’ਤੇ ਸਥਿਤ ਪਿੰਡ ਰਾਓਵਾਲੀ ਵਿਖੇ ਸਾਢੇ ਪੰਜ ਏਕੜ ਜ਼ਮੀਨ ਵਿੱਚ ਅਸਥਾਈ ਪਟਾਕਾ ਮਾਰਕੀਟ ਲਗਾਉਣ ਦੇ ਫੈਸਲੇ ਦਾ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਤਿੱਖਾ ਵਿਰੋਧ ਕੀਤਾ ਗਿਆ ਹੈ। ਇਸ ਸਬੰਧੀ ਪਿੰਡ ਰਾਓਵਾਲੀ ਦੇ ਨਿਵਾਸੀਆਂ ਨੇ ਇਕੱਠੇ ਹੋ ਕੇ ਪ੍ਰਸ਼ਾਸਨ ਦੇ ਖਿਲਾਫ਼ ਜ਼ੋਰਦਾਰ ਰੋਸ਼ ਪ੍ਰਦਰਸ਼ਨ ਕੀਤਾ ਅਤੇ ਮੰਗ ਕੀਤੀ ਕਿ ਇਸ ਸੰਵੇਦਨਸ਼ੀਲ ਥਾਂ ’ਤੇ ਪਟਾਕਾ ਮਾਰਕੀਟ ਲਗਾਉਣ ਦੀ ਮਨਜ਼ੂਰੀ ਤੁਰੰਤ ਰੱਦ ਕੀਤੀ ਜਾਵੇ। ਇਸ ਮੌਕੇ ਪਿੰਡ ਰਾਓਵਾਲੀ ਦੇ ਸਰਪੰਚ ਜਸਵੀਰ ਸਿੰਘ ਰਾਣਾ, ਨੰਬਰਦਾਰ ਲਖਬੀਰ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਜਿਸ ਜਗ੍ਹਾ ’ਤੇ ਇਹ ਅਸਥਾਈ ਪਟਾਕਾ ਮਾਰਕੀਟ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ, ਉਹ ਇਲਾਕਾ ਰਿਹਾਇਸ਼ੀ ਅਤੇ ਉਦਯੋਗਿਕ ਪੱਖੋਂ ਬਹੁਤ ਹੀ ਸੰਵੇਦਨਸ਼ੀਲ ਹੈ। ਮਾਰਕੀਟ ਵਾਲੀ ਥਾਂ ਦੇ ਬਿਲਕੁਲ ਨਜ਼ਦੀਕ ਕਈ ਫੈਕਟਰੀਆਂ ਸਥਿਤ ਹਨ ਅਤੇ ਨਾਲ ਹੀ ਪਿੰਡ ਰਾਓਵਾਲੀ ਦੀ ਘਣੀ ਆਬਾਦੀ ਵੱਸਦੀ ਹੈ। ਸਰਪੰਚ ਰਾਣਾ ਨੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਪਟਾਕੇ ਬੇਹੱਦ ਜਲਣਸ਼ੀਲ ਹੁੰਦੇ ਹਨ। ਜੇਕਰ ਕਿਸੇ ਕਾਰਨ ਇੱਥੇ ਕੋਈ ਅਣਸੁਖਾਵੀਂ ਘਟਨਾ ਜਾਂ ਅੱਗਲਾਗੂ ਹਾਦਸਾ ਵਾਪਰ ਜਾਂਦਾ ਹੈ, ਤਾਂ ਇਸ ਨਾਲ ਪਿੰਡ ਵਾਸੀਆਂ ਅਤੇ ਆਸ-ਪਾਸ ਦੀਆਂ ਫੈਕਟਰੀਆਂ ਨੂੰ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਦਾ ਸਾਹਮਣਾ ਕਰਨਾ ਪਵੇਗਾ। ਰਾਸ਼ਟਰੀ ਰਾਜਮਾਰਗ ’ਤੇ ਟਰੈਫਿਕ ਦੀ ਆਵਾਜਾਈ ਜ਼ਿਆਦਾ ਹੋਣ ਕਾਰਨ ਹਾਦਸੇ ਦਾ ਖ਼ਤਰਾ ਹੋਰ ਵੀ ਵੱਧ ਜਾਂਦਾ ਹੈ।

ਜਿਸ ਨਾਲ ਪਿੰਡ ਦਾ ਅਤੇ ਆਸ ਪਾਸ ਦੇ ਰੋਡ ਤੇ ਭਾਰੀ ਜਾਮ ਲੱਗ ਸਕਦਾ ਹੈ। ਉਹਨਾਂ ਨੇ ਕਿਹਾ ਕਿ ਇਸ ਰੋਡ ਤੇ ਪਹਿਲਾ ਹੀ ਰੇਰੂ ਚੁੰਗੀ ਤੋਂ ਲੈ ਕੇ ਅੱਡਾ ਨੂਰਪੁਰ ਤੱਕ ਕਾਫੀ ਜਾਮ ਲੱਗਾ ਰਹਿੰਦਾ ਹੈ। ਪਟਾਕਾ ਮਾਰਕੀਟ ਲੱਗਣ ਨਾਲ ਇਸ ਰੋਡ ਤੇ ਵੱਡੇ ਪੱਧਰ ਤੇ ਜਾਮ ਲੱਗਣ ਦਾ ਖਦਸ਼ਾ ਹੈ। ਓਹਨਾਂ ਅੱਗੇ ਦੱਸਿਆ ਕਿ ਇਸ ਗੰਭੀਰ ਸਮੱਸਿਆ ਅਤੇ ਇਲਾਕਾ ਨਿਵਾਸੀਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਪਿੰਡ ਦੀ ਪੰਚਾਇਤ ਅਤੇ ਇਲਾਕਾ ਨਿਵਾਸੀਆਂ ਦੇ ਇੱਕ ਵਫ਼ਦ ਵੱਲੋਂ ਮਾਨਯੋਗ ਡਿਪਟੀ ਕਮਿਸ਼ਨਰ (ਡੀ.ਸੀ.) ਸਾਹਿਬ ਨੂੰ ਇੱਕ ਲਿਖਤੀ ਮੰਗ ਪੱਤਰ ਦਿੱਤਾ ਗਿਆ ਸੀ। ਮੰਗ ਪੱਤਰ ਵਿੱਚ ਪ੍ਰਸ਼ਾਸਨ ਨੂੰ ਸਾਰੀ ਸਥਿਤੀ ਤੋਂ ਜਾਣੂ ਕਰਵਾਉਂਦਿਆਂ ਆਮ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਇਸ ਮਾਰਕੀਟ ਨੂੰ ਕਿਸੇ ਹੋਰ ਸੁਰੱਖਿਅਤ ਥਾਂ ’ਤੇ ਤਬਦੀਲ ਕਰਨ ਦੀ ਅਪੀਲ ਕੀਤੀ ਗਈ ਸੀ।ਸਰਪੰਚ ਜਸਵੀਰ ਸਿੰਘ ਰਾਣਾ ਨੇ ਦੱਸਿਆ ਕਿ ਮਾਨਯੋਗ ਡੀ.ਸੀ. ਸਾਹਿਬ ਨੇ ਪੰਚਾਇਤ ਅਤੇ ਇਲਾਕਾ ਨਿਵਾਸੀਆਂ ਦੀਆਂ ਦਲੀਲਾਂ ਨੂੰ ਧਿਆਨਪੂਰਵਕ ਸੁਣਿਆ ਅਤੇ ਭਰੋਸਾ ਦਿਵਾਇਆ ਹੈ ਕਿ ਲੋਕਾਂ ਦੀ ਸੁਰੱਖਿਆ ਨਾਲ ਕੋਈ ਠੋਸ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਇਸ ਮਸਲੇ ਦਾ ਹੱਲ ਜਲਦ ਤੋਂ ਜਲਦ ਕਰਵਾਇਆ ਜਾਵੇਗਾ। ਪਿੰਡ ਵਾਸੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਪ੍ਰਸ਼ਾਸਨ ਨੇ ਇਸ ਮਸਲੇ ‘ਤੇ ਜਲਦੀ ਯੋਗ ਕਾਰਵਾਈ ਨਾ ਕੀਤੀ,d ਤਾਂ ਉਹ ਆਪਣੇ ਬਚਾਅ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਮਜ਼ਬੂਰ ਹੋਣਗੇ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੈਟਰੋਲ ਪੰਪ ਦੇ ਮਾਲਕ ਦੋ ਆ ਗਏ ਰਾਮ ਨਿਰੰਜਨ ਕੈਂਥ ਨੇ ਦੱਸਿਆ ਕਿ ਜਿਸ ਜਗ੍ਹਾ ਤੇ ਇਹ ਪਟਾਕਾ ਮਾਰਕੀਟ ਲਗਾਈ ਜਾ ਰਹੀ ਹੈ ਉਸਦੇ ਬਿਲਕੁਲ ਸਮੀਪ ਉਹਨਾਂ ਦਾ ਪੈਟਰੋਲ ਪੰਪ ਸਥਿਤ ਹੈ ਅਤੇ ਉਹਨਾਂ ਦੇ ਪੈਟਰੋਲ ਪੰਪ ਦੇ ਸਾਹਮਣੇ ਵੀ ਇੱਕ ਪੈਟਰੋਲ ਪੰਪ ਹੈ ਇਸ ਜਗ੍ਹਾ ਤੇ ਪਟਾਕਾ ਮਾਰਕੀਟ ਲੱਗਣ ਨਾਲ ਜੇਕਰ ਕੋਈ ਅਣਸਖਾਵੀ ਘਟਨਾ ਵਾਪਰਦੀ ਹੈ ਤਾਂ ਪਿੰਡ ਵਾਸੀਆਂ ਅਤੇ ਆਲੇ ਦੁਆਲੇ ਦੇ ਲੋਕਾਂ ਨੂੰ ਕਾਫੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਉਹਨਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕੀ ਇਸ ਜਗਹਾ ਤੋਂ ਪਟਾਕਾ ਮਾਰਕੀਟ ਦੀ ਜਗ੍ਹਾ ਤਬਦੀਲ ਕੀਤੀ ਜਾਵੇ। ਉਹਨਾਂ ਨੇ ਕਿਹਾ ਕਿ ਉਹ ਆਪਣੇ ਵੱਲੋਂ ਐਸਐਸਪੀ ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ ਤੇ ਡੀਸੀ ਸਾਹਿਬ ਨੂੰ ਮੰਗ ਪੱਤਰ ਦੇਣਗੇ।